Home CRIME ਯੂ.ਏ.ਪੀ.ਏ ਦੀ ਆੜ 'ਚ ਹੋ ਰਹੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਰਾਜਪਾਲ...

ਯੂ.ਏ.ਪੀ.ਏ ਦੀ ਆੜ ‘ਚ ਹੋ ਰਹੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਰਾਜਪਾਲ ਨੂੰ ਮਿਲੇਗਾ ‘ਆਪ’ ਦਾ ਵਫ਼ਦ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੀ ਆੜ ‘ਚ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਹੀ ਉਲੰਘਣਾ ਅਤੇ ਬਦ ਤੋਂ ਬਦਤਰ ਹੁੰਦੀ ਜਾ ਰਹੀ ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਦੇ ਰਾਜਪਾਲ ਨੂੰ ਮਿਲਣ ਦਾ ਫ਼ੈਸਲਾ ਲਿਆ।

AAP delegation to meet Governor over UAPA abuse
AAP delegation to meet Governor over UAPA abuse

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਰਾਜਪਾਲ ਨਾਲ ਮੁਲਾਕਾਤ ਲਈ ਰਾਜ ਭਵਨ ਤੋਂ ਸਮਾਂ ਮੰਗਿਆ ਗਿਆ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਕਾਨੂੰਨ ਨੂੰ ਆਪਣੇ ਹੱਥ ‘ਚ ਲੈਣ ਵਾਲੇ ਕਿਸੇ ਵੀ ਅਨਸਰ ਦੀ ਪੈਰਵੀ ਨਹੀਂ ਕਰਦੀ, ਪਰੰਤੂ ਜੇਕਰ ਕਾਨੂੰਨ-ਵਿਵਸਥਾ ਯਕੀਨੀ ਬਣਾਉਣ ਵਾਲਾ ਪੁਲਿਸ ਤੰਤਰ ਹੀ ਕਾਨੂੰਨ ਨੂੰ ਆਪਣੇ ਹੱਥ ‘ਚ ਲੈ ਕੇ ਨਿਰਦੋਸ਼ੇ ਨੌਜਵਾਨਾਂ ਨੂੰ ਤੰਗ ਪਰੇਸ਼ਾਨ ਕਰੇਗਾ ਤਾਂ ਇਹ ਸਿੱਧਾ-ਸਿੱਧਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਆਮ ਆਦਮੀ ਪਾਰਟੀ ਇਸ ਵਿਰੁੱਧ ਹਰ ਪੱਧਰ ‘ਤੇ ਅਵਾਜ਼ ਬੁਲੰਦ ਕਰੇਗੀ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਯੂਏਪੀਏ ਦੀ ਆੜ ‘ਚ ਪੰਜਾਬ ਪੁਲਿਸ ਦੀਆਂ ਗਤੀਵਿਧੀਆਂ ਸ਼ੱਕ ਦੇ ਘੇਰੇ ‘ਚ ਆ ਚੁੱਕੀਆਂ ਹਨ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੂੰ ਚਾਹੀਦਾ ਹੈ ਕਿ ਉਹ ਭੇਦਭਾਵ ਅਤੇ ਸਿਆਸੀ ਮੰਤਵ ਬਗੈਰ ਯੂਏਪੀਏ ਅਧੀਨ ਦਰਜ਼ ਹੋ ਰਹੇ ਮਾਮਲਿਆਂ ਦੀ ਬਾਰੀਕੀ ਨਾਲ ਖ਼ੁਦ ਛਾਣਬੀਣ ਕਰਨ ਅਤੇ ਯੂਏਪੀਏ ਕਾਨੂੰਨ ਤਹਿਤ ਦਰਜ਼ ਹੋਣ ਵਾਲੇ ਮਾਮਲਿਆਂ ਬਾਰੇ ਸੰਬੰਧਿਤ ਪੁਲਸ ਅਫ਼ਸਰਾਂ ਅਤੇ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਯਕੀਨੀ ਬਣਾਉਣ।

RELATED ARTICLES

LEAVE A REPLY

Please enter your comment!
Please enter your name here

ताजा खबरें