ਚੰਡੀਗੜ•, 12 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਦੋਂ ਸੂਬਾ ਪੱਧਰ ‘ਤੇ 92 ਕਰੋੜ ਦੀ ਲਾਗਤ ਵਾਲੀ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦਾ ਆਗਾਜ਼ ਕੀਤਾ ਤਾਂ ਪੰਜਾਬ ਨੇ ਡਿਜੀਟਲ ਖੇਤਰ ਵਿੱਚ ਇਕ ਹੋਰ ਵੱਡੀ ਪੁਲਾਂਘ ਪੁੱਟੀ। ਮੁੱਖ ਮੰਤਰੀ ਨੇ ਸੰਕੇਤਕ ਰੂਪ ਵਿੱਚ ਬਾਰ•ਵੀਂ ਜਮਾਤ ਦੇ ਛੇ ਵਿਦਿਆਥੀਆਂ ਨੂੰ ਨਿੱਜੀ ਤੌਰ ‘ਤੇ ਸਮਾਰਟ ਫੋਨ ਸੌਂਪੇ।
ਇਸ ਦੇ ਨਾਲ ਹੀ ਸੂਬਾ ਭਰ ਵਿੱਚ 26 ਵੱਖ-ਵੱਖ ਥਾਵਾਂ ‘ਤੇ ਮੰਤਰੀਆਂ, ਵਿਧਾਇਕਾਂ ਅਤੇ ਹੋਰਾਂ ਨੇ ਸਕੀਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਇਸ ਸਕੀਮ ਦੇ ਆਰੰਭ ਵਜੋਂ ਵੱਖ-ਵੱਖ ਜ਼ਿਲਿ•ਆਂ ਵਿੱਚ ਹਰੇਕ ਮੰਤਰੀ ਨੇ ਅੱਜ ਵਿਦਿਆਰਥੀਆਂ ਨੂੰ 20-20 ਫੋਨ ਨਿੱਜੀ ਤੌਰ ‘ਤੇ ਵੰਡੇ ਜਿਸ ਨਾਲ ਸੂਬੇ ਵਿੱਚ ਕਾਂਗਰਸ ਸਰਕਾਰ ਨੇ ਆਪਣੇ ਇਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ।
ਇਸ ਸਕੀਮ ਤਹਿਤ ਸਾਲ 2017-18 ਦੇ ਸੂਬਾਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਸਨ ਅਤੇ ਇਸ ਦੇ ਪਹਿਲੇ ਪੜਾਅ ਜੋ ਨਵੰਬਰ, 2020 ਤੱਕ ਮੁਕੰਮਲ ਹੋਵੇਗਾ, ਵਿੱਚ ਸਰਕਾਰੀ ਸਕੂਲਾਂ ਦੇ ਬਾਰ•ਵੀਂ ਜਮਾਤ ਦੇ 1,74,015 ਵਿਦਿਆਰਥੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ।
ਇਨ•ਾਂ ਵਿਦਿਆਰਥੀਆਂ ਵਿੱਚ 87,395 ਲੜਕੇ ਅਤੇ 86,620 ਲੜਕੀਆਂ ਹਨ ਜਿਨ•ਾਂ ਵਿੱਚੋਂ ਵੱਡੀ ਗਿਣਤੀ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਹੈ। ਇਸ ਕਰਕੇ ਇਸ ਸਕੀਮ ਨਾਲ ਆਨਲਾਈਨ/ਡਿਜੀਟਲ ਸਿੱਖਿਆ ਤੱਕ ਪਹੁੰਚ ਕਰਨ ਲਈ ਇਨ•ਾਂ ਵਿਦਿਆਰਥੀਆਂ ਦੇ ਰਸਤੇ ਵਿੱਚ ਰੁਕਾਵਟਾਂ ਖੜ•ੀਆਂ ਹੋਣ ਕਰਕੇ ਪੈਦਾ ਹੁੰਦੇ ਪਾੜੇ ਨੂੰ ਹੁਣ ਪੂਰਿਆ ਜਾ ਸਕੇਗਾ। ਸਕੀਮ ਦੇ ਘੇਰੇ ਹੇਠ ਆਉਣ ਵਾਲੇ ਵਿਦਿਆਰਥੀਆਂ ਵਿੱਚ 36,555 ਲਾਭਪਾਤਰੀ ਓ.ਬੀ.ਸੀ., 94,832 ਐਸ.ਸੀ. ਅਤੇ 13 ਵਿਦਿਆਰਥੀ ਐਸ.ਟੀ. ਨਾਲ ਸਬੰਧਤ ਹਨ। ਵੱਡੀ ਗਿਣਤੀ ਵਿੱਚ ਵਿਦਿਆਰਥੀ ਪੇਂਡੂ ਇਲਾਕਿਆਂ ਤੋਂ ਹਨ ਜਿਨ•ਾਂ ਦੀ ਗਿਣਤੀ 1,11,857 ਹੈ ਅਤੇ ਬਾਕੀ ਸ਼ਹਿਰਾਂ ਦੇ ਸਰਕਾਰੀ ਸਕੂਲ ਨਾਲ ਸਬੰਧਤ ਹਨ।
ਅੱਜ ਦੁਪਹਿਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵੀਡੀਓ ਕਾਨਫਰੰਸਿੰਗ ਰਾਹੀਂ ਜਨਮਅਸ਼ਟਮੀ ਦੇ ਪਾਵਨ ਦਿਹਾੜੇ ਅਤੇ ਕੌਮਾਂਤਰੀ ਯੁਵਕ ਦਿਵਸ ਮੌਕੇ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ‘ਤੇ ਲੋਕ ਵਿਸ਼ਵਾਸ ਕਰਦੇ ਹਨ ਜਿਸ ਕਰਕੇ ਇਕ-ਇਕ ਵਾਅਦੇ ਨੂੰ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਉਨ•ਾਂ ਦਾ ਫਰਜ਼ ਬਣਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਕਾਂਗਰਸ ਨੇ ਸਮਾਰਟ ਫੋਨ ਨੂੰ ਚੋਣ ਵਾਅਦੇ ਵਜੋਂ ਸ਼ਾਮਲ ਕੀਤਾ ਸੀ ਤਾਂ ਇਸ ਦਾ ਉਦੇਸ਼ ਆਲਮੀ ਸੰਚਾਰ ਸੁਵਿਧਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ•ਾਂ ਗਰੀਬ ਨੌਜਵਾਨਾਂ ਦਾ ਸਸ਼ਕਤੀਕਰਨ ਕਰਨਾ ਸੀ ਜੋ ਸਮਾਰਟ ਫੋਨ ਨਹੀਂ ਲੈ ਸਕਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੇ ਮੌਜੂਦਾ ਸਮੇਂ ਇਨ•ਾਂ ਫੋਨਾਂ ਦੀ ਅਹਿਮੀਅਤ ਹੋਰ ਵੀ ਵਧ ਗਈ ਹੈ ਕਿਉਂ ਜੋ ਆਨਲਾਈਨ ਸਿੱਖਿਆ ਪ੍ਰਣਾਲੀ ਕਾਰਨ ਫੋਨ ਜ਼ਰੂਰਤ ਬਣ ਕੇ ਉਭਰਿਆ ਹੈ। ਉਨ•ਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦਾ ਪੈਸਾ ਹੈ ਜਿਸ ਨੂੰ ਉਨ•ਾਂ ਦੀ ਸਰਕਾਰ ਨੌਜਵਾਨਾਂ ਨੂੰ ਮੌਜੂਦਾ ਪ੍ਰਸਥਿਤੀਆਂ ਦੇ ਹਾਣ ਦਾ ਬਣਾਉਣ ਲਈ ਖਰਚ ਰਹੀ ਹੈ। ਉਨ•ਾਂ ਕਿਹਾ ਕਿ ਸਮਾਰਟ ਫੋਨ ਮਾਰਚ ਵਿੱਚ ਵੰਡਣ ਦੀ ਯੋਜਨਾ ਸੀ ਪਰ ਕੋਵਿਡ ਦੇ ਸੰਕਟ ਕਾਰਨ ਦੇਰੀ ਹੋ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਪੰਜਾਬ ਦੇ ਵਿਦਿਆਰਥੀ ਆਧੁਨਿਕ ਤਕਨਾਲੋਜੀ ਨਾਲ ਲਬਰੇਜ਼ ਹੋਣ ਜਿਸ ਨੂੰ ਉਹ ਆਪਣੀ ਸਿੱਖਿਆ ਲਈ ਅਸਰਦਾਇਕ ਢੰਗ ਨਾਲ ਵਰਤ ਸਕਣ ਜੋ ਅੱਜ ਤਕਨਾਲੋਜੀ ਦਾ ਵੱਡੇ ਪੱਧਰ ‘ਤੇ ਲਾਭ ਉਠਾਉਂਦੇ ਹਨ। ਉਨ•ਾਂ ਕਿਹਾ ਕਿ ਉਹ ਦਿਨ ਬੀਤ ਗਏ ਜਦੋਂ ਚਾਕ ਅਤੇ ਬੋਰਡ ਦੀ ਵਰਤੋਂ ਹੁੰਦੀ ਸੀ ਅਤੇ ਪਿਛਲੇ ਕੁਝ ਸਾਲਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਇਨ•ਾਂ ਸਕੂਲਾਂ ਨੂੰ ਤਕਨਾਲੋਜੀ ਦੇ ਲਿਹਾਜ਼ ਨਾਲ ਨਵੀਆਂ ਪਹਿਲਕਦਮੀਆਂ ਰਾਹੀਂ ਸਹਾਇਤਾ ਕਰਨ ਦੀ ਲੋੜ ਹੈ।
ਉਨ•ਾਂ ਕਿਹਾ ਕਿ ਇਸ ਸਕੀਮ ਤਹਿਤ ਵੰਡੇ ਗਏ ਸਮਾਰਟ ਫੋਨ ਕੰਮਕਾਜ ਵਿੱਚ ਬਹੁਤ ਚੰਗੇ ਹਨ ਜਿਹੜੇ ਦੇਖਣ ਵਿੱਚ ਵੀ ਸੋਹਣੇ ਹਨ। ਇਹ ਫੋਨ ਵਿਦਿਆਰਥੀਆਂ ਲਈ ਪੜ•ਾਈ ਵਿੱਚ ਵੱਡਾ ਯੋਗਦਾਨ ਪਾਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਨਾਲ ਹੀ ਕੌਮਾਂਤਰੀ ਯੁਵਾ ਦਿਹਾੜੇ ਅਤੇ ਜਨਮਅਸ਼ਟਮੀ ਦੀਆਂ ਵੀ ਮੁਬਾਰਕਾਂ ਦਿੱਤੀਆਂ।
ਮੁਹਾਲੀ ਜ਼ਿਲੇ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਅਰਸ਼ਦੀਪ ਕੌਰ, ਸਤਿੰਦਰ ਕੌਰ, ਸੁਖਬੀਰ ਕੌਰ, ਅਮਨਜੋਤ ਸਿੰਘ, ਰਾਮ ਸਿੰਘ ਤੇ ਅਮਨਵੀਰ ਸਿੰਘ ਨੇ ਕਿਹਾ ਕਿ ਸਮਾਰਟ ਫੋਨ ਜਿਹੜੇ ਅੱਜ ਉਨ•ਾਂ ਨੂੰ ਮੁੱਖ ਮੰਤਰੀ ਤਰਫੋਂ ਮਿਲੇ ਹਨ, ਉਨ•ਾਂ ਲਈ ਕੋਵਿਡ ਸੰਕਟ ਦੌਰਾਨ ਆਨਲਾਈਨ ਸਿੱਖਿਆ ਹਾਸਲ ਕਰਨ ਲਈ ਬਹੁਤ ਲੋੜਵੰਦ ਸਨ।
ਵਿਦਿਆਰਥਣ ਗਗਨਦੀਪ ਜੋ ਹੁਸ਼ਿਆਰਪੁਰ ਤੋਂ ਇਕ ਮਜ਼ਦੂਰ ਦੀ ਲੜਕੀ ਹੈ, ਨੇ ਮੁੱਖ ਮੰਤਰੀ ਨੂੰ ਵੀਡਿਓ ਰਾਹੀਂ ਦੱਸਿਆ ਕਿ ਉਸ ਨੇ ਭਾਵੇਂ ਗਿਆਰ•ਵੀਂ ਕਲਾਸ ਵਿੱਚ 85 ਫੀਸਦੀ ਅੰਕ ਹਾਸਲ ਕੀਤੇ ਸਨ ਪਰ ਸਮਾਰਟ ਫੋਨ ਦੀ ਕਮੀ ਕਾਰਨ ਪਿਛਲੇ ਕੁਝ ਮਹੀਨਿਆਂ ਤੋਂ ਉਸ ਦੀ ਪੜ•ਾਈ ਦਾ ਬਹੁਤ ਨੁਕਸਾਨ ਹੋ ਰਿਹਾ ਸੀ। ਹੁਣ ਇਸ ਫੋਨ ਦੇ ਮਿਲਣ ਨਾਲ ਉਹ ਆਪਣੇ ਅਧੂਰੇ ਸੁਫਨੇ ਪੂਰੇ ਕਰ ਸਕਦੀ ਹੈ। ਮੁੱਖ ਮੰਤਰੀ ਨੇ ਉਸ ਨੂੰ ਵਿਸ਼ਵਾਸ ਦਿਵਾਇਆ ਕਿ ਉਸ ਦੇ ਸੁਫਨਿਆਂ ਨੂੰ ਪੂਰਾ ਕਰਨ ਲਈ ਹਰ ਮੱਦਦ ਕੀਤੀ ਜਾਵੇਗੀ।
ਪੰਜਾਬ ਸਮਾਰਟ ਕੁਨੈਕਟ ਸਕੀਮ ਨੂੰ ਮੁੱਖ ਮੰਤਰੀ ਦੀ ਸੋਚ ਦੱਸਦਿਆਂ ਜਿਵੇਂ ਕਿ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਦੱਸਿਆ ਗਿਆ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੀ ਬੋਰਡ ਪ੍ਰੀਖਿਆ ਦੀ ਤਿਆਰੀ ਲਈ ਕੋਰਸ ਸਮੱਗਰੀ, ਪੁਰਾਣੇ ਪੇਪਰ ਆਦਿ ਡਾਊਨਲੋਡ ਕਰਨ ਵਿੱਚ ਮੱਦਦ ਮਿਲੇਗੀ।
ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਨ•ਾਂ ਦੇ ਵਿਭਾਗ ਨੂੰ ਇਹ ਫੋਨ ਖਰੀਦਣ ਦਾ ਜ਼ਿੰਮਾ ਸੌਂਪਿਆ ਗਿਆ ਸੀ ਅਤੇ ਵਿਭਾਗ ਨੇ ਮਾਰਕੀਟ ਵਿੱਚੋਂ ਇਕ ਵਧੀਆ ਸਮਾਰਟ ਫੋਨ ਖਰੀਦਿਆ ਹੈ। ਇਹ ਸਕੀਮ ਲੋੜਵੰਦ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਉਨ•ਾਂ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ ਜਿਨ•ਾਂ ਨੂੰ ਕੋਵਿਡ ਮਹਾਂਮਾਰੀ ਦੌਰਾਨ ਲੋੜ ਬਣੀ ਆਨਲਾਈਨ ਸਿੱਖਿਆ ਹਾਸਲ ਕਰਨ ਲਈ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਮੁਕਾਬਲੇ ਤਕਨਾਲੋਜੀ ਕਰਕੇ ਔਖਿਆਈ ਹੋ ਰਹੀ ਸੀ।
ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਹੋਰ ਗੱਲਾਂ ਤੋਂ ਇਲਾਵਾ ਕਰਜ਼ਾ ਮੁਆਫੀ ਤੇ ਸੁਚਾਰੂ ਖਰੀਦ ਪ੍ਰਬੰਧ ਤੋਂ ਬਾਅਦ ਮੁੱਖ ਮੰਤਰੀ ਨੇ ਹੁਣ ਸੂਬਾ ਸਰਕਾਰ ਦਾ ਇਕ ਹੋਰ ਵੱਡਾ ਵਾਅਦਾ ਪੂਰਾ ਕੀਤਾ ਹੈ। ਉਨ•ਾਂ ਨੇ ਇਸ ਗਿਣਤੀ ‘ਤੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਆਲੋਚਨਾ ‘ਤੇ ਵਿਅੰਗ ਕਰਦਿਆਂ ਕਿਹਾ ਕਿ ਸਰਕਾਰ ਨੇ ਇਹ ਵਾਅਦਾ ਵਿੱਤੀ ਸੰਕਟ ਦੇ ਬਾਵਜੂਦ ਪੂਰਾ ਕੀਤਾ ਹੈ। ਉਨ•ਾਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕਰੇਗੀ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਕੀਮ ਗਰੀਬੀ ਦੇ ਪਾੜੇ ਨੂੰ ਖਤਮ ਕਰੇਗੀ ਕਿਉਂਕਿ ਇਸ ਨਾਲ ਐਸ.ਸੀ./ਐਸ.ਟੀ. ਤੇ ਓ.ਬੀ.ਸੀ ਵਿਦਿਆਰਥੀ ਵੀ ਆਨਲਾਈਨ ਸਿੱਖਿਆ ਹਾਸਲ ਕਰ ਸਕਣਗੇ। ਉਨ•ਾਂ ਕਿਹਾ ਕਿ ਮਹਾਂਮਾਰੀ ਦੇ ਦੌਰ ਵਿੱਚ ਸਮਾਰਟ ਫੋਨ ਹੁਣ ਲੋੜ ਬਣ ਗਿਆ ਹੈ। ਉਨ•ਾਂ ਕਿਹਾ ਕਿ ਨੌਜਵਾਨਾਂ ਨੂੰ ਤਕਨਾਲੋਜੀ ਨਾਲ ਲੈਸ ਕਰਨਾ ਉਨ•ਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਵਿੱਚ ਇਕ ਵੱਡਾ ਕਦਮ ਹੈ। ਉਨ•ਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਕੰਪਿਊਟਰ, ਲੈਪਟਾਪ, ਟੇਬਲੈਟਸ ਆਦਿ ਦੇਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਉਹ ਪੂਰਾ ਕਰਨ ਵਿੱਚ ਨਾਕਾਮ ਰਹੇ ਸਨ ਜਿਵੇਂ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਫੇਲ• ਸਾਬਤ ਹੋਈ ਹੈ।
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਸੂਬੇ ਦੇ ਵਿੱਤੀ ਸੰਕਟਾਂ ਵਿੱਚ ਘਿਰੇ ਹੋਣ ਦੇ ਬਾਵਜੂਦ ਇਹ ਵਾਅਦਾ ਪੂਰਾ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫੇਰ ਸਿੱਧ ਕੀਤਾ ਹੈ ਕਿ ਉਹ ਜੋ ਕਹਿੰਦੇ ਹਨ, ਉਸ ਨੂੰ ਹਰ ਹੀਲੇ ਪੂਰਾ ਕਰਦੇ ਹਨ ਅਤੇ ਇਹੋ ਵਿਸ਼ੇਸ਼ਤਾ ਉਨ•ਾਂ ਨੂੰ ਦੂਜੇ ਰਾਜਸੀ ਆਗੂਆਂ ਤੋਂ ਵੱਖ ਕਰਦੀ ਹੈ।
ਇਸ ਤੋਂ ਅੱਗੇ ਵਧਦਿਆਂ ਉਦਯੋਗ ਵਿਭਾਗ ਇਨਫੋਟੈਕ ਰਾਹੀਂ ਹੋਰ ਫੋਨ ਖਰੀਦਣ ਜਾ ਰਿਹਾ ਹੈ ਅਤੇ ਇਸ ਦੀ ਵੰਡ ਮੈਸਰਜ਼ ਲਾਵਾ ਦੁਆਰਾ ਕੀਤੀ ਜਾਵੇਗੀ ਜਿਸ ਨੂੰ ਸੂਬੇ ਵਿੱਚ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਲਈ ਭਾਈਵਾਲ ਵਜੋਂ ਚੁਣਿਆ ਹੈ। ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪ੍ਰਬੰਧਕੀ ਵਿਭਾਗ ਹੈ।
ਪੰਜਾਬ ‘ਚ ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਸਮਾਰਟਫੋਨ ਸਕੀਮ ਸ਼ੁਰੂ
RELATED ARTICLES