Home Education ਡਾ. ਕਰਮਜੀਤ ਸਿੰਘ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ...

ਡਾ. ਕਰਮਜੀਤ ਸਿੰਘ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਪਹਿਲੇ ਵਾਈਸ ਚਾਂਸਲਰ ਨਿਯੁਕਤ

Dr Karamjeet Singh VC GNNOU

ਚੰਡੀਗੜ•, 3 ਸਤੰਬਰ: : ਪੰਜਾਬ ਸਰਕਾਰ ਨੇ ਡਾ: ਕਰਮਜੀਤ ਸਿੰਘ ਨੂੰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦਾ ਪਹਿਲਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ, ਜਿੰਨ•ਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਤੱਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਰਹਿਣਗੇ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਵਾਈਸ ਚਾਂਸਲਰ ਦੀ ਨਿਯੁਕਤੀ ਸਬੰਧੀ ਨਿਯਮ ਤੇ ਸ਼ਰਤਾਂ ਵੱਖਰੇ ਤੌਰ ‘ਤੇ ਨੋਟੀਫਾਈ ਕੀਤੀਆਂ ਜਾਣਗੀਆਂ।
ਬੁਲਾਰੇ ਨੇ ਦੱਸਿਆ ਕਿ ਅਕਾਦਮਿਕ ਖੇਤਰ ਵਿੱਚ ਐਮ.ਕਾਮ ਅਤੇ ਪੀ.ਐਚਡੀ (ਵਿੱਤ) ਦੀ ਡਿਗਰੀ ਹਾਸਲ ਡਾ. ਕਰਮਜੀਤ ਸਿੰਘ ਇੱਕ ਉੱਘੇ ਸਿੱਖਿਆ ਸ਼ਾਸਤਰੀ , ਯੋਗ ਪ੍ਰਸ਼ਾਸਕ ਹਨ, ਜਿੰਨ•ਾਂ ਕੋਲ ਅਧਿਆਪਨ ਅਤੇ ਖੋਜ ਦਾ 34 ਸਾਲ ਤਜਰਬਾ ਹੈ। ਉਹ 30 ਸਤੰਬਰ, 2018 ਤੋਂ ਹੁਣ ਤੱਕ ਪੰਜਾਬ ਯੂਨੀਵਰਸਿਟੀ, ਚੰਡੀਗੜ• ਵਿਖੇ ਬਤੌਰ ਰਜਿਸਟਰਾਰ ਕੰਮ ਕਰ ਰਹੇ ਸਨ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਹੁੰਦਿਆਂ ਉਹ  ਵੱਖ ਵੱਖ ਪ੍ਰਸ਼ਾਸਨਿਕ ਆਸਾਮੀਆਂ ਤੇ ਕੰਮ ਕਰ ਚੁੱਕੇ ਹਨ ਅਤੇ ਉਹ ਯੂ.ਜੀ.ਸੀ ਮਾਹਰ ਕਮੇਟੀ ਦੇ ਮੈਂਬਰ ਵੀ ਰਹੇ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਕਰਮਜੀਤ ਸਿੰਘ ਇੰਡੀਅਨ ਅਕਾਊਂਟਿੰਗ ਐਸੋਸੀਏਸ਼ਨ(2017-18) ਦੇ ਪ੍ਰਧਾਨ ਵੀ ਰਹੇ ਅਤੇ ਇੰਡੀਅਨ ਕਾਮਰਸ ਐਸੋਸੀਏਸ਼ਨ ਵਲੋਂ 14 ਅਕਤੂਬਰ, 2017 ਨੂੰ ਜੈਪੁਰ ਵਿਖੇ ਉਨ•ਾਂ ਨੂੰ ਸਰਵੋਤਮ ਬਿਜ਼ਨਸ ਅਕਾਦਮਿਕ ਐਵਾਰਡ 2017 ਨਾਲ ਨਵਾਜ਼ਿਆ ਗਿਆ। ਉਹ  ਹੋਰ ਵੱਖ ਵੱਖ ਪ੍ਰਸ਼ਾਸਨਿਕ ਤੇ ਅਕਾਦਮਿਕ ਵਿਸ਼ੇਸ਼ਤਾਵਾਂ ਦੇ ਮਾਲਕ ਹਨ।

RELATED ARTICLES

LEAVE A REPLY

Please enter your comment!
Please enter your name here

ताजा खबरें