Home News ਪੰਜਾਬ ਵਿੱਚ ਡਰੇਨਾਂ ਦੀ ਸਫਾਈ ਦਾ 88 ਫ਼ੀਸਦੀ ਕੰਮ ਮੁਕੰਮਲ- ਸੁਖਬਿੰਦਰ ਸਿੰਘ ਸਰਕਾਰੀਆ  

ਪੰਜਾਬ ਵਿੱਚ ਡਰੇਨਾਂ ਦੀ ਸਫਾਈ ਦਾ 88 ਫ਼ੀਸਦੀ ਕੰਮ ਮੁਕੰਮਲ- ਸੁਖਬਿੰਦਰ ਸਿੰਘ ਸਰਕਾਰੀਆ  

ਸੂਬੇ ਵਿੱਚ ਹੜਾਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਡਰੇਨਾਂ ਦੀ ਸਾਫ-ਸਫਾਈ ਦਾ 88 ਫ਼ੀਸਦੀ ਕੰਮ ਪੂਰਾ ਕਰ ਲਿਆ ਹੈ। ਹੁਣ ਤੱਕ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਕੀਤੀ ਜਾ ਚੁੱਕੀ ਹੈ ਅਤੇ ਹੜਾ ਤੋਂ ਬਚਾਅ ਸਬੰਧੀ 48 ਹੋਰ ਪ੍ਰਾਜੈਕਟ ਪ੍ਰਗਤੀ ਅਧੀਨ ਹਨ ਅਤੇ ਇਨ੍ਹਾਂ ਦੇ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਮੌਨਸੂਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਦਰਿਆਵਾਂ ਦੇ ਨਾਲ ਲੱਗਦੇ ਨਾਜ਼ੁਕ ਸਥਾਨਾਂ ਉਤੇ ਈ.ਸੀ. ਬੈਗ ਵੀ ਭਰ ਕੇ ਰੱਖੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਡਰੇਨਾਂ ਦੀ ਸਫ਼ਾਈ ਅਤੇ ਹੜ• ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਬਾਅਦ ਦਿੱਤੀ।

Pb Minister Sukhbinder Sarkaria

ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੌਨਸੂਨ ਸੀਜ਼ਨ ਦੌਰਾਨ ਹੜਾ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਹੜ ਰੋਕੂ ਪ੍ਰਣਾਲੀ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਸੂਬਾਈ ਸਰਕਾਰ ਨੇ ਹੜਾ ਤੋਂ ਬਚਾਅ ਸਬੰਧੀ ਵਿਆਪਕ ਪ੍ਰਬੰਧਾਂ ਉਤੇ ਤਕਰੀਬਨ 50 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਮੌਨਸੂਨ ਦੌਰਾਨ ਬਚਾਅ, ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਡਿਪਟੀ ਕਮਿਸਨਰਾਂ ਨੂੰ 5 ਕਰੋੜ ਰੁਪਏ ਅਤੇ ਮੁੱਖ ਇੰਜਨੀਅਰ/ਡਰੇਨੇਜ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇਣ ਨੂੰ ਮਨਜ਼ੂਰੀ ਦਿੱਤੀ ਹੋਈ ਹੈ।

ਸਰਕਾਰੀਆ ਨੇ ਦੱਸਿਆ ਕਿ ਹੁਣ ਤੱਕ ਕੁੱਲ ਪ੍ਰਸਤਾਵਿਤ 2018.79 ਕਿਲੋਮੀਟਰ ਵਿੱਚੋਂ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਮੁਕੰਮਲ ਹੋ ਚੁੱਕੀ ਹੈ। ਉਨ•ਾਂ ਅੱਗੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਹੜਾ ਤੋਂ ਬਚਾਅ ਸਬੰਧੀ 48 ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹ ਸਾਰੇ ਪ੍ਰੋਜੈਕਟਾਂ ਦੇ ਜੁਲਾਈ, 2020 ਦੇ ਅੰਤ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।

ਹੜਾ ਤੋਂ ਬਚਾਅ ਸਬੰਧੀ ਤਿਆਰੀਆਂ ਅਤੇ ਰਿਸਪਾਂਸ ਪ੍ਰਣਾਲੀ ਦੀ ਸਮੀਖਿਆ ਕਰਦਿਆਂ ਜਲ ਸਰੋਤ ਮੰਤਰੀ ਨੇ ਅਧਿਕਾਰੀਆਂ ਨੂੰ ਹੜ ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਨੂੰ ਲੋੜੀਂਦੇ ਸਾਧਨਾਂ ਨਾਲ ਪੂਰੀ ਤਰਾਂ ਲੈਸ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਤੁਰੰਤ ਨਜਿੱਠਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਡਰੇਨਾਂ ਦੀ ਸਫ਼ਾਈ ਅਤੇ ਹੜਾ ਤੋਂ ਬਚਾਅ ਸਬੰਧੀ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ•ਨ ਦੇ ਆਦੇਸ਼ ਵੀ ਦਿੱਤੇ।

RELATED ARTICLES

LEAVE A REPLY

Please enter your comment!
Please enter your name here

ताजा खबरें