ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ. ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ.ਦਲਜੀਤ ਸਿੰਘ ਚੀਮਾ ਸਣੇ ਪਾਰਟੀ ਵਫ਼ਦ ਨੇ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਸੌਂਪੀ ਅਤੇ ਮੰਗ ਕੀਤੀ ਕਿ ਗੁਰੂ ਸਾਹਿਬਾਨ ਬਾਰੇ ਕੁਫ਼ਰ ਭਰੀਆਂ ਟਿੱਪਣੀਆਂ ਕਰਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਡੇਰਾ ਸਿਰਸਾ ਦੀ ਹਮਾਇਤੀ ਵੀਰਪਾਲ ਕੌਰ ਵਿਰੁੱਧ ਕੇਸ ਦਰਜ ਕੀਤਾ ਜਾਵੇ।
ਵਫ਼ਦ ਨੇ ਮੰਗ ਕੀਤੀ ਕਿ ਵੀਰਪਾਲ ਕੌਰ ਵਿਰੁੱਧ ਧਾਰਾ 153, 153 (ਏ), 153 (ਬੀ), 295 (ਏ) ਅਤੇ 298 (ਬੀ) ਆਈ.ਪੀ.ਸੀ. ਅਧੀਨ ਮੁਕੱਦਮਾ ਦਰਜ ਕੀਤਾ ਜਾਵੇ ਤਾਂ ਜੋ ਦੁਨੀਆਂ ਭਰ ਦੇ ਸਿੱਖਾਂ ਨੂੰ ਇਨਸਾਫ਼ ਮਿਲੇ ਅਤੇ ਨਿਆਂ ਨੂੰ ਯਕੀਨੀ ਬਣਾਇਆ ਜਾ ਸਕੇ।